ਕ੍ਰਿਕਟ ਮੈਚ ਦੇਖਣ ਦੇ ਸ਼ੁਕੀਨਾਂ ਲਈ ਆਈ ਖ਼ੁਸ਼ਖਬਰੀ, ਪੜੋ ਪੂਰੀ ਖ਼ਬਰ

ਭਾਰਤ ਅਤੇ ਅਫਗਾਨਿਸਤਾਨ ਦੇ ਵਿਚਾਲੇ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ 11 ਜਨਵਰੀ ਨੂੰ ਮੈਚ ਹੋਣ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ।

Share:

India v/s Afganistan: ਕ੍ਰਿਕਟ ਮੈਚ ਦੇਖਣ ਦੇ ਸ਼ੁਕੀਨਾਂ ਲਈ ਖ਼ੁਸ਼ਖਬਰੀ ਆ ਰਹੀ ਹੈ। ਭਾਰਤ ਅਤੇ ਅਫਗਾਨਿਸਤਾਨ ਦੇ ਵਿਚਾਲੇ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ 11 ਜਨਵਰੀ ਨੂੰ ਮੈਚ ਹੋਣ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ, ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿੱਚ ਬਣ ਚੁੱਕਾ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿੱਚ ਖੇਡੇ ਜਾ ਚੁੱਕੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਨਿਊ ਚੰਡੀਗੜ੍ਹ ਵਿੱਚ ਬਣਾਏ ਗਏ ਕ੍ਰਿਕਟ ਸਟੇਡੀਅਮ ਦਾ ਖਾਸ ਖਿਆਲ ਰੱਖਿਆ ਗਿਆ ਹੈ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਖਿਡਾਰੀਆਂ ਦੀ ਸਹੂਲਤ ਦਾ ਵੀ ਧਿਆਨ ਰੱਖਿਆ ਗਿਆ ਹੈ। ਇਸ ਵਿੱਚ ਖਿਡਾਰੀਆਂ ਦੀ ਆਵਾਜਾਈ ਲਈ ਵੱਖਰਾ ਰਸਤਾ ਬਣਾਇਆ ਗਿਆ ਹੈ। ਸਟੇਡੀਅਮ ਦੇ ਗੇਟ ਨੇੜੇ ਅਭਿਆਸ ਪਿੱਚ ਬਣਾਈ ਗਈ ਹੈ। ਹੁਣ ਜਲਦੀ ਹੀ ਇੱਥੇ ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ। ਨਿਊ ਚੰਡੀਗੜ੍ਹ ਵਿੱਚ ਪੰਜਾਬ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਇਹ ਸਟੇਡੀਅਮ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।  

ਦੇਸ਼ ਦਾ ਇੱਕੋ ਅਜਿਹਾ ਸਟੇਡੀਅਮ, ਜਿੱਥੇ ਲਾਲ ਤੇ ਕਾਲੀ ਮਿੱਟੀ ਦੀਆਂ ਪਿੱਚਾਂ 

ਨਵੇਂ ਸਟੇਡੀਅਮ ਵਿੱਚ ਖਿਡਾਰੀਆਂ ਲਈ ਵੱਖਰਾ ਪੈਵੇਲੀਅਨ ਬਣਾਇਆ ਗਿਆ ਹੈ। ਦਰਸ਼ਕਾਂ ਦੇ ਬਾਹਰ ਜਾਣ ਲਈ 12 ਲਿਫਟਾਂ ਅਤੇ 16 ਗੇਟ ਬਣਾਏ ਗਏ ਹਨ। ਸਟੇਡੀਅਮ ਦੇ ਅੰਦਰ ਕਰੀਬ 1600 ਵਾਹਨਾਂ ਦੀ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟੇਡੀਅਮ ਦੇ ਆਲੇ-ਦੁਆਲੇ ਕਾਫੀ ਜਗ੍ਹਾ ਖਾਲੀ ਪਈ ਹੈ। ਜਿੱਥੇ ਮੈਚ ਦੌਰਾਨ ਖਾਣ-ਪੀਣ ਦੇ ਸਟਾਲ ਲਗਾਏ ਜਾਣ ਤਾਂ ਜੋ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਿਊ ਚੰਡੀਗੜ੍ਹ ਵਿੱਚ ਬਣਿਆ ਕ੍ਰਿਕਟ ਸਟੇਡੀਅਮ ਦੇਸ਼ ਦਾ ਇੱਕੋ ਇੱਕ ਅਜਿਹਾ ਸਟੇਡੀਅਮ ਹੈ, ਜਿਸ ਵਿੱਚ ਲਾਲ ਅਤੇ ਕਾਲੀ ਮਿੱਟੀ ਦੀਆਂ ਪਿੱਚਾਂ ਹਨ। ਸਟੇਡੀਅਮ ਦੀ ਪਿੱਚ ਭਿਵਾਨੀ ਦੀ ਕਾਲੀ ਮਿੱਟੀ ਤੋਂ ਬਣਾਈ ਗਈ ਹੈ। ਸਟੇਡੀਅਮ ਦੀ ਗਰਾਊਂਡ ਬੀ ਅਤੇ ਅਭਿਆਸ ਪਿੱਚ ਲਾਲ ਮਿੱਟੀ ਨਾਲ ਬਣੀ ਹੋਈ ਹੈ। ਲਾਲ ਮਿੱਟੀ ਦੀ ਪਿੱਚ ਵਿੱਚ ਵਧੇਰੇ ਉਛਾਲ ਅਤੇ ਗਤੀ ਹੈ। ਇਹ ਤੇਜ਼ ਗੇਂਦਬਾਜ਼ਾਂ ਲਈ ਬਿਹਤਰ ਮੰਨਿਆ ਜਾਂਦਾ ਹੈ। ਜਦੋਂ ਕਿ ਕਾਲੀ ਮਿੱਟੀ ਜਲਦੀ ਟੁੱਟ ਜਾਂਦੀ ਹੈ, ਇਸ ਲਈ ਇਹ ਸਪਿਨਰਾਂ ਲਈ ਸਹਾਇਕ ਹੈ।

ਇਹ ਵੀ ਪੜ੍ਹੋ