ਪ੍ਰਧਾਨ ਮੰਤਰੀ ਮੋਦੀ ਨੇ ਹਰਮਨਪ੍ਰੀਤ ਅਤੇ ਟੀਮ ਨੂੰ ਸੋਨ ਤਮਗੇ ਲਈ ਵਧਾਈ ਦਿੱਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਮੋਦੀ ਨੇ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਲਈ 10 ਮੀਟਰ ਏਅਰ ਰਾਈਫਲ ਪੁਰਸ਼ ਟੀਮ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਹੋਰ ਤਗਮਾ ਜੇਤੂਆਂ ਅਤੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਸ ਨੇ […]

Share:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਮੋਦੀ ਨੇ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਲਈ 10 ਮੀਟਰ ਏਅਰ ਰਾਈਫਲ ਪੁਰਸ਼ ਟੀਮ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਹੋਰ ਤਗਮਾ ਜੇਤੂਆਂ ਅਤੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਸਾਡੀ ਕ੍ਰਿਕੇਟ ਟੀਮ ਦਾ ਕਿੰਨਾ ਸ਼ਾਨਦਾਰ ਪ੍ਰਦਰਸ਼ਨ ਹੈ।  ਉਨ੍ਹਾਂ ਨੇ ਏਸ਼ੀਅਨ ਖੇਡਾਂ ਵਿੱਚ ਮਹਿਲਾ ਕ੍ਰਿਕੇਟ ਦਾ ਸੋਨ ਤਮਗਾ ਜਿੱਤਿਆ। ਦੇਸ਼ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਤੋਂ ਖੁਸ਼ ਹੈ। ਮੋਦੀ ਨੇ ਅੱਗੇ ਕਿਹਾ ਕਿ ਸਾਡੀਆਂ ਧੀਆਂ ਆਪਣੀ ਪ੍ਰਤਿਭਾ, ਲਗਨ, ਹੁਨਰ ਅਤੇ ਟੀਮ ਵਰਕ ਨਾਲ ਖੇਡ ਦੇ ਮੈਦਾਨ ਵਿੱਚ ਵੀ ਤਿਰੰਗੇ ਨੂੰ ਉੱਚਾ ਰੱਖ ਰਹੀਆਂ ਹਨ। ਤੁਹਾਡੀ ਸ਼ਾਨਦਾਰ ਜਿੱਤ ਲਈ ਵਧਾਈਆਂ। ਸੋਨੇ ਦਾ ਤਮਗਾ ਜਿੱਤਣ ਵਾਲੀ ਏਅਰ ਰਾਈਫਲ ਟੀਮ ਦੀ ਸ਼ਲਾਘਾ ਕਰਦੇ ਹੋਏ ਉਹਨਾੰ ਕਿਹਾ ਕਿ 10 ਮੀਟਰ ਏਅਰ ਰਾਈਫਲ ਪੁਰਸ਼ ਟੀਮ ਦੇ ਸਾਡੇ ਸ਼ਾਨਦਾਰ ਨਿਸ਼ਾਨੇਬਾਜ਼ ਰੁਦਰੰਕਸ਼ ਪਾਟਿਲ, ਦਿਵਯਾਂਸ਼ ਪੰਵਾਰ, ਅਤੇ ਐਸ਼ਵਰੀ ਪ੍ਰਤਾਪ ਤੋਮਰ ਨੇ ਸੱਚਮੁੱਚ ਹੈਰਾਨਕੁਨ ਢੰਗ ਨਾਲ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਨੇ ਚੈਂਪੀਅਨਜ਼ ਨੂੰ ਉਨ੍ਹਾਂ ਦੇ ਹੁਨਰ ਅਤੇ ਦ੍ਰਿੜ ਇਰਾਦੇ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਲਾਮ ਕੀਤਾ ਅਤੇ ਕਾਮਨਾ ਕੀਤੀ ਕਿ ਉਹ ਨਵੀਆਂ ਉਚਾਈਆਂ ਤੇ ਪਹੁੰਚਦੇ ਰਹਿਣ। ਉਨ੍ਹਾਂ ਨੇ ਸਤਨਾਮ ਸਿੰਘ, ਪਰਮਿੰਦਰ ਸਿੰਘ, ਸੁਖਮੀਤ ਅਤੇ ਜਾਕਰ ਖਾਨ ਦੀ ਰੋਇੰਗ ਪੁਰਸ਼ ਕੁਆਡਰਪਲ ਸਕਲਸ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਨੇ ਦੇਸ਼ ਦਾ ਮਾਣ ਵਧਾਇਆ ਹੈ।

ਉਨ੍ਹਾਂ ਅਨੀਸ਼ ਭਾਨਵਾਲਾ, ਵਿਜੇਵੀਰ ਸਿੱਧੂ ਅਤੇ ਆਦਰਸ਼ ਸਿੰਘ ਦੀ 25 ਮੀਟਰ ਰੈਪਿਡ ਫਾਇਰ ਪਿਸਟਲ ਪੁਰਸ਼ ਟੀਮ ਦੀ ਕਾਂਸੀ ਦਾ ਤਗਮਾ ਹਾਸਲ ਕਰਨ ਲਈ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਐਸ਼ਵਰੀ ਪ੍ਰਤਾਪ ਤੋਮਰ ਅਤੇ ਪੁਰਸ਼ਾਂ ਦੀ ਕੋਕਸਲੇਸ ਚਾਰ ਰੋਇੰਗ ਟੀਮ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਅਸ਼ੀਸ਼, ਭੀਮ ਸਿੰਘ, ਜਸਵਿੰਦਰ ਸਿੰਘ ਅਤੇ ਪੁਨੀਤ ਕੁਮਾਰ ਨੂੰ ਵੀ ਵਧਾਈ ਦਿੱਤੀ। ਦੱਸ ਦਈਏ ਕਿ ਹਾਲ ਹੀ ਵਿੱਚ ਚੀਨ ਵਿੱਚ ਏਸ਼ੀਆਈ ਖੇਡਾਂ ਦਾ ਆਯੋਜਨ ਹੋ ਰਿਹਾ ਹੈ। ਇਸ ਵਿੱਚ ਕਈ ਦੇਸ਼ਾਂ ਦੀ ਟੀਮਾਂ ਹਿੱਸਾ ਲੈ ਰਹੀਆਂ ਹਨ। ਭਾਰਤ ਦੀ ਮਹਿਲਾ ਕ੍ਰਿਕੇਟ ਟੀਮ ਨੇ ਸੋਨੇ ਦਾ ਤਗਮਾ ਜਿੱਤ ਦੇ ਇੱਤਿਹਾਸ ਰਚਿਆ ਹੈ। ਦੂਜੇ ਪਾਸੇ ਹੋਰ ਮੁਕਾਬਲਿਆਂ ਵਿੱਚ ਵੀ ਭਾਰਤੀ ਖਿਲਾੜੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਉਮੀਦ ਹੈ ਕਿ ਬਾਕੀ ਮੁਕਾਬਲਿਆਂ ਵਿੱਚ ਵੀ ਭਾਰਤੀ ਖਿਲਾੜੀ ਇੱਦਾ ਹੀ ਲਗਨ ਨਾਲ ਅੱਗੇ ਵੱਧਦੇ ਹੋਏ ਦੇਸ਼ ਦਾ ਮਾਣ ਵਧਾਉਣਗੇ।