IND vs AFG 2nd T20: ਭਾਰਤ ਨੇ ਅਫਗਾਨਿਸਤਾਨ ਨੂੰ 172 ਦੌੜਾਂ 'ਤੇ ਕਰ ਦਿੱਤਾ ਆਊਟ

IND vs AFG 2nd T20: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡੇ ਜਾ ਰਹੇ ਟੀ-20 ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਭਾਰਤ ਨੂੰ 173 ਦੌੜਾਂ ਦਾ ਟੀਚਾ ਦਿੱਤਾ ਹੈ।

Share:

ਹਾਈਲਾਈਟਸ

  • ਅਕਸ਼ਰ-ਬਿਸ਼ਨੋਈ ਨੇ ਜ਼ੋਰਦਾਰ ਝਟਕਾ ਦਿੱਤਾ
  • ਗੁਲਬਦੀਨ ਨੇ ਸ਼ਾਨਦਾਰ ਪਾਰੀ ਖੇਡੀ

IND vs AFG 2nd T20: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਇੰਦੌਰ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਮਹਿਮਾਨ ਟੀਮ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਨਤੀਜੇ ਵਜੋਂ ਅਫਗਾਨਿਸਤਾਨ ਆਪਣੀਆਂ ਸਾਰੀਆਂ ਵਿਕਟਾਂ ਗੁਆ ਕੇ 172 ਦੌੜਾਂ ਹੀ ਬਣਾ ਸਕਿਆ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਫੈਸਲਾ ਭਾਰਤ ਲਈ ਸਹੀ ਸਾਬਤ ਹੋਇਆ। ਭਾਰਤੀ ਟੀਮ ਨੇ ਮਹਿਮਾਨ ਟੀਮ ਨੂੰ 172 ਦੇ ਸਕੋਰ ਤੱਕ ਸੀਮਤ ਕਰ ਦਿੱਤਾ।

ਅਫਗਾਨਿਸਤਾਨ ਦੀ ਸ਼ੁਰੂਆਤ ਜ਼ਿਆਦਾ ਚੰਗੀ ਨਹੀਂ ਰਹੀ ਅਤੇ ਗੁਰਬਾਜ਼ (14) ਨੇ 20 ਦੌੜਾਂ 'ਤੇ ਆਪਣਾ ਪਹਿਲਾ ਵਿਕਟ ਗੁਆ ਦਿੱਤਾ। ਹਾਲਾਂਕਿ ਇਕ ਸਿਰੇ 'ਤੇ ਖੜ੍ਹੇ ਗੁਲਬਦੀਨ ਨੇ 35 ਗੇਂਦਾਂ 'ਤੇ 57 ਦੌੜਾਂ ਦੀ ਤੇਜ਼ ਪਾਰੀ ਖੇਡੀ ਅਤੇ ਟੀਮ ਨੂੰ ਸਨਮਾਨਜਨਕ ਸਕੋਰ ਤੱਕ ਪਹੁੰਚਾਇਆ। ਕਪਤਾਨ ਇਬਰਾਹਿਮ ਜ਼ਦਰਾਨ 8 ਦੌੜਾਂ ਬਣਾ ਕੇ ਅਕਸ਼ਰ ਪਟੇਲ ਦਾ ਸ਼ਿਕਾਰ ਬਣੇ।

ਅਕਸ਼ਰ- ਅਰਸ਼ਦੀਪ ਨੇ ਜ਼ੋਰਦਾਰ ਝਟਕਾ ਦਿੱਤਾ

ਭਾਰਤ ਲਈ ਅਰਸ਼ਦੀਪ ਸਿੰਘ ਨੇ 3 ਵਿਕਟਾਂ ਲਈਆਂ ਜਦਕਿ ਅਕਸ਼ਰ ਅਤੇ ਰਵੀ ਬਿਸ਼ਨੋਈ ਨੇ 2-2 ਵਿਕਟਾਂ ਲਈਆਂ। ਜਦਕਿ ਸ਼ਿਵਮ ਦੂਬੇ ਨੇ 1 ਵਿਕਟ ਆਪਣੇ ਨਾਂ ਕੀਤਾ। ਨਜੀਬੁੱਲਾ ਨੇ 23, ਮੁਹੰਮਦ ਨਬੀ ਨੇ 14, ਉਮਰਜ਼ਈ ਨੇ 2, ਕਰੀਮ ਜਨਤ ਨੇ 20 ਦੌੜਾਂ ਬਣਾਈਆਂ। ਮੁਜੀਬ ਉਰ ਰਹਿਮਾਨ 21 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਅਫਗਾਨਿਸਤਾਨ ਦੇ ਪਲੇਇੰਗ 11- ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਦਰਾਨ (ਕਪਤਾਨ), ਅਜ਼ਮਤੁੱਲਾ ਉਮਰਜ਼ਈ, ਮੁਹੰਮਦ ਨਬੀ, ਨਜੀਬੁੱਲਾ ਜ਼ਦਰਾਨ, ਕਰੀਮ ਜਨਤ, ਗੁਲਬਦੀਨ ਨਾਇਬ, ਨੂਰ ਅਹਿਮਦ, ਫਜ਼ਲਹਕ ਫਾਰੂਕੀ, ਨਵੀਨ-ਉਲ-ਹੱਕ, ਮੁਜੀਬ ਉਰ ਰਹਿਮਾਨ।

ਭਾਰਤੀ ਟੀਮ ਦੇ ਪਲੇਇੰਗ 11- ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ।

ਇਹ ਵੀ ਪੜ੍ਹੋ