ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੇ ਪਹੁੰਚੇ ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਥਿਤ ਸਰੀਰਕ ਸ਼ੋਸ਼ਣ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਦੇਸ਼ ਦੇ ਚੋਟੀ ਦੇ ਅਥਲੀਟਾਂ ਦਾ ਸਮਰਥਨ ਕਰਨ ਲਈ ਕਿਹਾ। ਦਿੱਲੀ ਪੁਲਿਸ ਨੇ ਕੱਲ੍ਹ ਸੁਪਰੀਮ ਕੋਰਟ ਦੇ ਹੁਕਮਾਂ ਤੋਂ […]

Share:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਥਿਤ ਸਰੀਰਕ ਸ਼ੋਸ਼ਣ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਦੇਸ਼ ਦੇ ਚੋਟੀ ਦੇ ਅਥਲੀਟਾਂ ਦਾ ਸਮਰਥਨ ਕਰਨ ਲਈ ਕਿਹਾ। ਦਿੱਲੀ ਪੁਲਿਸ ਨੇ ਕੱਲ੍ਹ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਦੇ ਖਿਲਾਫ ਦੋ ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਾਇਰ ਕੀਤੀਆਂ।  ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਸਮੇਤ ਹੋਰਾਂ ਕਈ ਪਹਿਲਵਾਨਾਂ ਨੇ ਪੁਲਿਸ ਦੀ ਅਣਗਹਿਲੀ ਦਾ ਦੋਸ਼ ਲਗਾਉਂਦੇ ਹੋਏ ਅਦਾਲਤ ਤੱਕ ਪਹੁੰਚ ਕੀਤੀ ਸੀ।

ਪਹਿਲਵਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ਤੇ ਆਪਣਾ ਹਫ਼ਤਾ ਭਰ ਚੱਲਿਆ ਧਰਨਾ ਖ਼ਤਮ ਨਹੀਂ ਕੀਤਾ ਹੈ। ਉਹ ਚਾਹੁੰਦੇ ਹਨ ਕਿ ਸਿੰਘ, ਜੋ ਭਾਜਪਾ ਦੇ ਸੰਸਦ ਮੈਂਬਰ ਵੀ ਹਨ, ਨੂੰ ਗ੍ਰਿਫਤਾਰ ਕੀਤਾ ਜਾਵੇ।ਜੰਤਰ-ਮੰਤਰ ਵਿਖੇ ਪਹਿਲਵਾਨਾਂ ਵਿਚਕਾਰ ਖੜੇ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ” ਐਥਲੀਟਾਂ ਨੇ ਅੰਤਰਰਾਸ਼ਟਰੀ ਮੰਚ ਤੇ ਭਾਰਤ ਦਾ ਮਾਣ ਵਧਾਇਆ ਹੈ। ਪਰ ਇੱਕ ਹਫ਼ਤੇ ਤੋਂ ਜੰਤਰ-ਮੰਤਰ ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਕਿਉਂਕਿ ਇੱਕ ਵੱਡੇ ਸਿਆਸਤਦਾਨ ਨੇ  ਔਰਤਾਂ ਅਤੇ ਸਾਡੀਆਂ ਭੈਣਾਂ ਨਾਲ ਗਲਤ ਕੰਮ ਕੀਤੇ, ਖਾਸ ਕਰ ਉਨਾਂ ਨਾਲ ਜਿਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ ਹੈ “। ਕੇਜਰੀਵਾਲ ਨੇ ਅੱਗੇ  ਕਿਹਾ ਕਿ “ਇਸ ਦੇਸ਼ ਨੂੰ ਪਿਆਰ ਕਰਨ ਵਾਲਾ ਹਰ ਨਾਗਰਿਕ ਪਹਿਲਵਾਨਾਂ ਦੇ ਨਾਲ ਖੜ੍ਹਾ ਹੈ। ਕੇਂਦਰ ਸਰਕਾਰ ਨੂੰ ਭਾਜਪਾ ਦੇ ਸੰਸਦ ਮੈਂਬਰ ਵਿਰੁੱਧ ਲੜਾਈ ਵਿੱਚ ਪਹਿਲਵਾਨਾਂ ਦੀ ਮਦਦ ਕਰਨੀ ਚਾਹੀਦੀ ਹੈ ” ।ਕੇਜਰੀਵਾਲ ਨੇ ਬਾਅਦ ਵਿੱਚ ਹਿੰਦੀ ਵਿੱਚ ਟਵੀਟ ਕੀਤਾ ਕਿ “ਇਹ ਸਾਰੀਆਂ ਮਹਿਲਾ ਖਿਡਾਰਨਾਂ ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਸਾਡੀਆਂ ਧੀਆਂ ਹਨ, ਉਨ੍ਹਾਂ ਨੂੰ ਨਿਆਂ ਮਿਲਣਾ ਚਾਹੀਦਾ ਹੈ। ਦੋਸ਼ੀ ਭਾਵੇਂ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ”। ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕੁਸ਼ਤੀ ਸੰਸਥਾ ਤੋਂ ਅਸਤੀਫਾ ਦੇਣ ਤੋਂ ਇਨਕਾਰ ਕਰਕੇ ਆਪਣੇ ਬਚਾਅ ਵਿੱਚ ਇਹ ਕਿਹਾ ਹੈ ਕਿ ਉਹ ਅਸਤੀਫਾ ਨਹੀਂ ਦੇ ਸਕਦੇ  ਕਿਉਂਕਿ ਇਸਦਾ ਮਤਲਬ ਇਹ ਹੋਵੇਗਾ ਕਿ ਉਸ ਨੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ।

ਬ੍ਰਿਜ ਭੂਸ਼ਣ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ “ਮੈਂ ਪੂਰੀ ਤਰ੍ਹਾਂ ਨਿਰਦੋਸ਼ ਹਾਂ। ਮੈਂ ਕਿਸੇ ਵੀ ਜਾਂਚ ਵਿੱਚ ਸਹਿਯੋਗ ਕਰਾਂਗਾ ।ਉਨ੍ਹਾਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਲਗਾਤਾਰ ਬਦਲ ਰਹੀਆਂ ਹਨ। ਅਸਤੀਫਾ ਦੇਣ ਦਾ ਮਤਲਬ ਦੋਸ਼ਾਂ ਨੂੰ ਸਵੀਕਾਰ ਕਰਨਾ ਹੋਵੇਗਾ। ਅਸਤੀਫਾ ਦੇਣਾ ਕੋਈ ਵੱਡੀ ਗੱਲ ਨਹੀਂ ਹੈ ਪਰ ਇੱਕ ਅਪਰਾਧੀ ਵਜੋਂ ਨਹੀਂ, ਮੈਂ ਅਪਰਾਧੀ ਨਹੀਂ ਹਾਂ”।