8 ਤੋਂ 11 ਮਾਰਚ ਤੱਕ Bhopal 'ਚ ਹੋਵੇਗਾ 7ਵਾਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਟੂਰਨਾਮੈਂਟ

All India Inter University Gatka Tournament: ਲਕਸ਼ਮੀ ਨਰਾਇਣ ਕਾਲਜ ਆਫ ਟੈਕਨਾਲੋਜੀ ਯੂਨੀਵਰਸਿਟੀ, ਭੋਪਾਲ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮਹਿਲਾ ਅਤੇ ਪੁਰਸ਼ ਟੂਰਨਾਮੈਂਟ ਦੇ ਆਯੋਜਨ ਦਾ ਐਲਾਨ ਕੀਤਾ ਹੈ। ਇਹ ਟੂਰਨਾਮੈਂਟ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ।

Share:

All India Inter University Gatka Tournament: ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੀ ਦੇਖ-ਰੇਖ ਹੇਠ 7ਵਾਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਗਤਕਾ ਪੁਰਸ਼ ਅਤੇ ਮਹਿਲਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ 8 ਮਾਰਚ ਤੋਂ 11 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਦੇਸ਼ ਭਰ ਦੀਆਂ 20 ਦੇ ਕਰੀਬ ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਭਾਗ ਲੈਣਗੀਆਂ।

ਟੂਰਨਾਮੈਂਟ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਐਲ.ਐਨ.ਸੀ.ਟੀ. ਗਰੁੱਪ ਆਫ਼ ਕਾਲਜਿਜ਼ ਦੇ ਸਕੱਤਰ ਡਾ: ਅਨੁਪਮ ਚੌਕਸੀ ਨੇ ਦੱਸਿਆ ਕਿ ਐਲ.ਐਨ.ਸੀ.ਟੀ. ਮੱਧ ਭਾਰਤ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਇੱਕ ਪ੍ਰਮੁੱਖ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਜਦੋਂ ਕਿ ਐਲ.ਐਨ.ਸੀ.ਟੀ. ਗਰੁੱਪ ਦੇ ਪ੍ਰਧਾਨ ਜੈ ਨਰਾਇਣ ਚੋਕਸੀ ਨੇ ਕਿਹਾ ਕਿ ਉੱਚ ਸਿੱਖਿਆ ਦਾ ਇਹ ਸੰਸਥਾਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਸਮਰਪਿਤ ਹੈ।

ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ 'ਤੇ ਜ਼ੋਰ-ਵਾਈਸ ਚਾਂਸਲਰ

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਐਨ.ਕੇ. ਥਾਪਕ ਨੇ ਕਿਹਾ ਕਿ ਇਹ ਯੂਨੀਵਰਸਿਟੀ ਵਿਦਿਆਰਥੀਆਂ ਵਿੱਚ ਇੱਕ ਜੀਵੰਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੰਦੀ ਹੈ ਅਤੇ ਸਾਡਾ ਕੈਂਪਸ ਸਾਰੇ ਖੇਡ ਅਭਿਆਸਾਂ ਲਈ ਉੱਚ-ਗੁਣਵੱਤਾ ਵਾਲੀਆਂ ਸਹੂਲਤਾਂ ਅਤੇ ਸਰੋਤਾਂ ਨਾਲ ਲੈਸ ਹੈ। ਇਸ ਦੌਰਾਨ ਖੇਡ ਨਿਰਦੇਸ਼ਕ ਡਾ: ਪੰਕਜ ਜੈਨ ਨੇ ਕਿਹਾ ਕਿ ਇਹ ਯੂਨੀਵਰਸਿਟੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਕੇਂਦਰਤ ਕਰਦੀ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ।

ਖਿਡਾਰੀ-ਅਧਿਕਾਰੀਆਂ ਨੂੰ ਖੇਡ ਨਿਰਦੇਸ਼ਕ ਦੀ ਅਪੀਲ

ਖੇਡ ਨਿਰਦੇਸ਼ਕ ਡਾ: ਪੰਕਜ ਜੈਨ ਐਲ.ਐਨ.ਸੀ.ਟੀ. ਯੂਨੀਵਰਸਿਟੀ ਨੇ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਦੇਸ਼ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਇਸ ਚਾਰ ਰੋਜ਼ਾ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਆਪਣੀਆਂ ਟੀਮਾਂ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀ ਤਰਫੋਂ ਤਨਵੰਤ ਸਿੰਘ ਨੂੰ ਇਸ ਗੱਤਕਾ ਚੈਂਪੀਅਨਸ਼ਿਪ ਦਾ ਪ੍ਰਬੰਧਕੀ ਸਕੱਤਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ