ਵਿਨੇਸ਼ ਫੋਗਾਟ ਨੇ ਸੌਰਵ ਗਾਂਗੁਲੀ ਦੀ ਟਿੱਪਣੀ ਤੇ ਦਿੱਤਾ ਜਵਾਬ

ਸਾਬਕਾ ਕ੍ਰਿਕਟਰ ਅਤੇ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਤੇ ਬਿਆਨ ਦਿੱਤਾ ਸੀ ਕਿ ਉਨਾਂ ਨੂੰ  ਇਸ ਬਾਰੇ ਪੂਰੀ ਜਾਨਕਾਰੀ ਨਹੀਂ ਹੈ। ਵਿਸ਼ਵ ਚੈਂਪੀਅਨਸ਼ਿਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਆਪਣੇ ਬਿਆਨ ਵਿੱਚ ਕਿਹਾ ਕਿ ” ਜੇਕਰ ਕ੍ਰਿਕਟਰ ਦੀ ਸੱਚ ਵਿੱਚ ਉਨ੍ਹਾਂ ਦਾ ਸਾਥ ਦੇਣਾ ਦੀ ਨੀਅਤ ਹੈ  ਤਾਂ […]

Share:

ਸਾਬਕਾ ਕ੍ਰਿਕਟਰ ਅਤੇ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਤੇ ਬਿਆਨ ਦਿੱਤਾ ਸੀ ਕਿ ਉਨਾਂ ਨੂੰ  ਇਸ ਬਾਰੇ ਪੂਰੀ ਜਾਨਕਾਰੀ ਨਹੀਂ ਹੈ। ਵਿਸ਼ਵ ਚੈਂਪੀਅਨਸ਼ਿਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਆਪਣੇ ਬਿਆਨ ਵਿੱਚ ਕਿਹਾ ਕਿ ” ਜੇਕਰ ਕ੍ਰਿਕਟਰ ਦੀ ਸੱਚ ਵਿੱਚ ਉਨ੍ਹਾਂ ਦਾ ਸਾਥ ਦੇਣਾ ਦੀ ਨੀਅਤ ਹੈ  ਤਾਂ ਉਹ ਜੰਤਰ-ਮੰਤਰ ਤੇ ਆ ਸਕਦੇ ਹਨ ” ।

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ। ਵਿਨੇਸ਼ ਨੇ ਮੀਡੀਆ ਨੂੰ ਕਿਹਾ ”ਜੇਕਰ ਗਾਂਗੁਲੀ ਨਿਆਂ ਦੀ ਭਾਲ ਵਿਚ ਸਾਡਾ ਸਮਰਥਨ ਕਰਨਾ ਚਾਹੁੰਦੇ ਹਨ, ਤਾਂ ਉਹ ਇਕ ਐਥਲੀਟ ਦੇ ਤੌਰ ਤੇ ਜੰਤਰ-ਮੰਤਰ ਆ ਸਕਦੇ ਹਨ ਅਤੇ ਸਾਡੇ ਤੋਂ ਸਭ ਕੁਝ ਸਮਝ ਸਕਦੇ ਹਨ ” । ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਹਿਲਵਾਨਾਂ ਨੇ ਦੇਸ਼ ਲਈ ਬਹੁਤ ਚੰਗਾ ਪ੍ਰਦਰਸ਼ਨ ਕੀਤਾਂ ਹੈ ਅਤੇ ਉਮੀਦ ਜਤਾਈ ਕਿ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਭਾਰਤੀ ਕੁਸ਼ਤੀ ਮਹਾਸੰਘ ਵਿਚਕਾਰ ਮਾਮਲਾ ਜਲਦੀ ਹੱਲ ਹੋ ਜਾਵੇਗਾ। ਗਾਂਗੁਲੀ ਨੇ ਅਪਣੇ ਬਿਆਨ ਵਿੱਚ ਕਿਹਾ ਕਿ “ਉਨ੍ਹਾਂ ਨੂੰ ਆਪਣੀ ਲੜਾਈ ਲੜਨ ਦਿਓ। ਮੈਨੂੰ ਸੱਚਮੁੱਚ ਨਹੀਂ ਪਤਾ ਕਿ ਉੱਥੇ ਕੀ ਹੋ ਰਿਹਾ ਹੈ, ਮੈਂ ਸਿਰਫ ਅਖਬਾਰਾਂ ਵਿੱਚ ਪੜ੍ਹਿਆ ਹੈ। ਮੈਨੂੰ ਖੇਡ ਜਗਤ ਵਿੱਚ ਇੱਕ ਗੱਲ ਦਾ ਅਹਿਸਾਸ ਹੋਇਆ ਹੈ ਕਿ ਤੁਸੀਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਨਹੀਂ ਕਰਦੇ ਜਿਨ੍ਹਾਂ ਬਾਰੇ ਤੁਹਾਨੂੰ ਪੂਰੀ ਜਾਣਕਾਰੀ ਨਹੀਂ ਹੈ। ਮੈਨੂੰ ਉਮੀਦ ਹੈ ਕਿ ਇਹ ਸਬ ਹੱਲ ਹੋ ਜਾਵੇਗਾ। ਪਹਿਲਵਾਨ ਦੇਸ਼ ਲਈ ਬਹੁਤ ਸਾਰੀਆਂ ਤਾਰੀਫਾਂ ਲਿਆਉਂਦੇ ਹਨ ਅਤੇ ਉਮੀਦ ਹੈ, ਇਹ ਹੱਲ ਹੋ ਜਾਵੇਗਾ “।

ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਵਿਰੋਧ ਵਜੋਂ ਐਤਵਾਰ ਨੂੰ ਸ਼ਾਮ 7 ਵਜੇ ਕੈਂਡਲ ਮਾਰਚ ਕੱਢਣਗੇ। ਵਿਨੇਸ਼ ਫੋਗਾਟ ਨੇ ਇਹ ਵੀ ਕਿਹਾ ਕਿ “ਅਗਲੀ ਕਾਰਵਾਈ ਬਾਰੇ ਸਾਡੀ ਕਾਨੂੰਨੀ ਟੀਮ ਨਾਲ ਚਰਚਾ ਕੀਤੀ ਜਾ ਰਹੀ ਹੈ। ਉਹ ਫੈਸਲਾ ਕਰਨਗੇ ਕਿ ਅੱਗੇ ਕੀ ਕਰਨਾ ਹੈ ” । ਇਸ ਤੋਂ ਪਹਿਲਾਂ, ਸ਼ੁੱਕਰਵਾਰ ਨੂੰ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦਿੱਲੀ ਪੁਲਿਸ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਦੇ ਖਿਲਾਫ ਨਿਰਪੱਖ ਜਾਂਚ ਕਰ ਰਹੀ ਹੈ ਅਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਕੇਂਦਰੀ ਮੰਤਰੀ ਨੇ ਮੀਡੀਆ ਨਾਲ ਗੱਲ ਬਾਤ ਕਰਦਿਆ ਕਿਹਾ ਕਿ  “ਇੱਕ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਸੀ ਅਤੇ ਇੱਕ ਪੈਨਲ ਦਾ ਗਠਨ ਕਰ ਦਿੱਤਾ ਗਿਆ ਹੈ । ਦਿੱਲੀ ਪੁਲਿਸ ਦੁਆਰਾ ਦੋ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਸੁਪਰੀਮ ਕੋਰਟ ਨੇ ਵੀ ਆਪਣਾ ਫੈਸਲਾ ਦਿੱਤਾ ਹੈ। ਦਿੱਲੀ ਪੁਲਿਸ ਨਿਰਪੱਖ ਜਾਂਚ ਕਰ ਰਹੀ ਹੈ “।