ਆਨਲਾਈਨ ਧੋਖਾਧੜੀ ਰੋਕਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਪਲੇ ਸਟੋਰ ਤੋਂ ਹਟਾਏ ਗਏ ਐਪਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਲੰਬੇ ਸਮੇਂ ਤੋਂ ਫ੍ਰਾਡ ਲੋਨ ਐਪਸ ਨੂੰ ਹਟਾਉਣ ਦੀ ਯੋਜਨਾ ਬਣਾ ਰਹੀ ਸੀ। ਜਿਨ੍ਹਾਂ ਐਪਾਂ ਨੂੰ ਹਟਾਇਆ ਗਿਆ ਸੀ, ਉਹ ਲੋਨ ਦੇਣ ਦੇ ਨਾਂ 'ਤੇ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾ ਰਹੇ ਸਨ।

Share:

ਹੁਣ ਕੇਂਦਰ ਸਰਕਾਰ ਆਨਲਾਈਨ ਧੋਖਾਧੜੀ ਨੂੰ ਲੈ ਕੇ ਸਖ਼ਤ ਹੋ ਗਈ ਹੈ। ਇਹਨਾਂ ਮਾਮਲਿਆਂ ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਲਗਾਤਾਰ ਕਦਮ ਚੁੱਕ ਰਹੀ ਹੈ। ਸਰਕਾਰ ਨੇ ਗੂਗਲ ਨੂੰ ਪਲੇ ਸਟੋਰ ਤੋਂ ਫ੍ਰਾਡ ਲੋਨ ਐਪਸ ਨੂੰ ਹਟਾਉਣ ਦੀ ਅਪੀਲ ਕੀਤੀ ਸੀ। ਸਰਕਾਰ ਦੀ ਮੰਗ 'ਤੇ ਕਾਰਵਾਈ ਕਰਦੇ ਹੋਏ ਗੂਗਲ ਨੇ ਪਲੇ ਸਟੋਰ ਤੋਂ ਕਰੀਬ 2500 ਐਪਸ ਨੂੰ ਹਟਾ ਦਿੱਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਪਲੇ ਸਟੋਰ ਤੋਂ ਹਟਾਏ ਗਏ ਐਪਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਲੰਬੇ ਸਮੇਂ ਤੋਂ ਫ੍ਰਾਡ ਲੋਨ ਐਪਸ ਨੂੰ ਹਟਾਉਣ ਦੀ ਯੋਜਨਾ ਬਣਾ ਰਹੀ ਸੀ। ਜਿਨ੍ਹਾਂ ਐਪਾਂ ਨੂੰ ਹਟਾਇਆ ਗਿਆ ਸੀ, ਉਹ ਲੋਨ ਦੇਣ ਦੇ ਨਾਂ 'ਤੇ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾ ਰਹੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਆਰਬੀਆਈ ਨੇ ਭਾਰਤ ਦੇ ਨਾਲ ਐਪਸ ਦੀ ਵ੍ਹਾਈਟ ਲਿਸਟ ਜਾਰੀ ਕੀਤੀ ਹੈ। ਇਸ ਸੂਚੀ ਨੂੰ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਗੂਗਲ ਨਾਲ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫਰਜ਼ੀ ਲੋਨ ਐਪਸ ਨੂੰ ਕੰਟਰੋਲ ਕਰਨ ਲਈ ਭਾਰਤੀ ਰਿਜ਼ਰਵ ਬੈਂਕ ਅਤੇ ਹੋਰ ਰੈਗੂਲੇਟਰੀ ਅਥਾਰਟੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਲੋਨ ਦੇਣ ਦੇ ਨਾਂ 'ਤੇ ਲੋਕਾਂ ਨੂੰ ਠੱਗ ਰਹੇ ਸੀ ਐਪ

ਗੂਗਲ ਨੇ ਪਲੇ ਸਟੋਰ ਤੋਂ 2500 ਐਪਸ ਨੂੰ ਅਪ੍ਰੈਲ 2021 ਤੋਂ ਜੁਲਾਈ 2022 ਦੇ ਵਿਚਕਾਰ ਹਟਾ ਦਿੱਤਾ ਹੈ। ਇਹ ਸਾਰੇ ਐਪ ਲੋਨ ਦੇਣ ਦੇ ਨਾਂ 'ਤੇ ਲੋਕਾਂ ਨੂੰ ਠੱਗ ਰਹੇ ਸਨ। ਸਰਕਾਰ ਹੁਣ ਹਰ ਤਰ੍ਹਾਂ ਦੀਆਂ ਲੋਨ ਅਰਜ਼ੀਆਂ 'ਤੇ ਗੰਭੀਰਤਾ ਨਾਲ ਨਜ਼ਰ ਰੱਖ ਰਹੀ ਹੈ। ਜੇਕਰ ਤੁਸੀਂ ਵੀ ਕਿਸੇ ਐਪ ਦੀ ਵਰਤੋਂ ਕਰਦੇ ਹੋ ਤਾਂ ਉਸ ਨੂੰ ਤੁਰੰਤ ਆਪਣੇ ਫੋਨ ਤੋਂ ਡਿਲੀਟ ਕਰ ਦਿਓ। ਦੱਸ ਦੇਈਏ ਕਿ ਗੂਗਲ ਨੇ ਲੋਨ ਦੇਣ ਵਾਲੀਆਂ ਐਪਸ ਦੀ ਪਾਲਿਸੀ 'ਚ ਬਦਲਾਅ ਕੀਤਾ ਹੈ। ਗੂਗਲ ਨੇ ਕੁਝ ਨਵੇਂ ਨਿਯਮ ਸ਼ਾਮਲ ਕੀਤੇ ਹਨ। ਗੂਗਲ ਪਲੇ ਸਟੋਰ 'ਤੇ ਉਪਲਬਧ ਅਜਿਹੀਆਂ ਸਾਰੀਆਂ ਐਪਾਂ ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਲੋਕਾਂ ਨੂੰ ਲੋਨ ਦੇਣ ਦਾ ਦਾਅਵਾ ਕਰਦੇ ਹਨ ਤੇ ਨਿਯਮਾਂ ਦੀ ਪਾਲਣਾ ਕਰਦੇ ਹਨ। ਗੂਗਲ ਨੇ ਕਰੀਬ 3500 ਫ੍ਰਾਡ ਲੋਨ ਐਪਸ ਦੀ ਪਛਾਣ ਕੀਤੀ ਹੈ, ਜਿਨ੍ਹਾਂ 'ਚੋਂ 2500 ਐਪਸ ਨੂੰ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ