ਰੂਸ ਦੇ ਸੇਂਟ ਪੀਟਰਸਬਰਗ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਪੁਲ ਦੀ ਰੇਲਿੰਗ ਤੋੜ ਕੇ ਨਦੀ 'ਚ ਡਿੱਗੀ; ਦੇਖੋ Video  

ਰੂਸ ਵਿੱਚ ਇੱਕ ਬੱਸ ਨਦੀ ਵਿੱਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ।

Share:

Russia Bus Fell Into River: ਰੂਸ ਦੇ ਸੇਂਟ ਪੀਟਰਸਬਰਗ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਪੁਲ ਤੋਂ ਮੋਇਕਾ ਨਦੀ ਵਿੱਚ ਡਿੱਗ ਗਈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੇਕਾਬੂ ਬੱਸ ਨੇ ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਪੁਲ ਤੋਂ ਹੇਠਾਂ ਨਦੀ 'ਚ ਜਾ ਡਿੱਗੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿੱਚ 20 ਦੇ ਕਰੀਬ ਲੋਕ ਸਵਾਰ ਸਨ। ਰੂਸੀ ਗ੍ਰਹਿ ਮੰਤਰਾਲੇ ਦੇ ਖੇਤਰੀ ਵਿਭਾਗ ਮੁਤਾਬਕ ਇਹ ਘਟਨਾ ਇਟਲੀ ਦੇ ਸਮੇਂ ਅਨੁਸਾਰ ਦੁਪਹਿਰ ਕਰੀਬ 12 ਵਜੇ ਵਾਪਰੀ। ਜਾਣਕਾਰੀ ਮੁਤਾਬਕ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਮੌਕੇ 'ਤੇ ਪਹੁੰਚੀ ਪੁਲਿਸ 

ਰੂਸੀ ਗ੍ਰਹਿ ਮੰਤਰਾਲੇ ਦੇ ਖੇਤਰੀ ਵਿਭਾਗ ਦੇ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਯਾਤਰੀ ਬੱਸ ਬੋਲਸ਼ਾਇਆ ਮੋਰਸਕਾਇਆ ਸਟ੍ਰੀਟ ਨੇੜੇ ਮੋਯਕਾ ਨਦੀ ਦੇ ਪੁਲ ਤੋਂ ਡਿੱਗ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਬਚਾਅ ਕਾਰਜ ਸ਼ੁਰੂ ਕਰ ਕੇ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਬੱਸ ਦਾ ਚਾਲਕ ਗ੍ਰਿਫਤਾਰ 

ਨਿਊਜ਼ ਏਜੰਸੀ ਮੁਤਾਬਕ ਇਸ ਦਰਦਨਾਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਜ਼ਖਮੀ ਹੋ ਗਏ ਹਨ। ਬਚਾਅ ਕਾਰਜ ਅਤੇ ਜਾਂਚ ਅਜੇ ਵੀ ਜਾਰੀ ਹੈ। ਫਿਲਹਾਲ ਪੁਲਸ ਨੇ ਬੱਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੰਤਰਾਲੇ ਨੇ ਕਿਹਾ ਕਿ ਡਰਾਈਵਰ ਖਿਲਾਫ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ।

 

ਇਹ ਵੀ ਪੜ੍ਹੋ