ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਅਜਨਬੀ ਨੇ ਦਿੱਤਾ ਜ਼ਹਿਰ,ਹਾਲਤ ਗੰਭੀਰ

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ ਦੇ ਕਰਾਚੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Share:

ਹਾਈਲਾਈਟਸ

  • ਇਸ ਤੋਂ ਪਹਿਲਾਂ ਵੀ ਦਾਅਵਾ ਕੀਤਾ ਗਿਆ ਸੀ ਕਿ ਦਾਊਦ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ ਦੇ ਕਰਾਚੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਦਾਊਦ ਨੂੰ ਕਰਾਚੀ 'ਚ ਇਕ ਅਜਨਬੀ ਨੇ ਜ਼ਹਿਰ ਦੇ ਦਿੱਤਾ ਸੀ ਜਿਸ ਤੋਂ ਬਾਅਦ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਗੰਭੀਰ ਹਾਲਤ ਵਿਚ ਕਰਾਚੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਇਸ ਘਟਨਾ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਦਾਊਦ ਦੋ ਦਿਨਾਂ ਤੋਂ ਹਸਪਤਾਲ 'ਚ ਭਰਤੀ ਹੈ। ਇਸ ਤੋਂ ਪਹਿਲਾਂ ਵੀ ਦਾਅਵਾ ਕੀਤਾ ਗਿਆ ਸੀ ਕਿ ਦਾਊਦ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ। ਦੱਸਿਆ ਜਾ ਰਿਹਾ ਹੈ ਕਿ ਦਾਊਦ ਨੂੰ ਹਸਪਤਾਲ ਦੇ ਅੰਦਰ ਸਖ਼ਤ ਸੁਰੱਖਿਆ ਹੇਠ ਰੱਖਿਆ ਜਾ ਰਿਹਾ ਹੈ ਅਤੇ ਉਹ ਆਪਣੀ ਮੰਜ਼ਿਲ 'ਤੇ ਇਕੱਲਾ ਮਰੀਜ਼ ਹੈ। ਸਿਰਫ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਦੀ ਨੂੰ ਹੀ ਇਸ ਮੰਜਿਲ ਤੇ ਜਾਣ ਦੀ ਇਜਾਜਤ ਹੈ।

 

ਮੁੰਬਈ ਪੁਲਿਸ ਹੋਣ ਜਾਣਕਾਰੀ ਹਾਸਲ ਕਰਨ ਦੀ ਕਰ ਰਹੀ ਕੋਸ਼ਿਸ਼

ਮੁੰਬਈ ਪੁਲਿਸ ਅੰਡਰਵਰਲਡ ਡੌਨ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਬਾਰੇ ਉਸ ਦੇ ਰਿਸ਼ਤੇਦਾਰਾਂ ਅਲੀਸ਼ਾ ਪਾਰਕਰ ਅਤੇ ਸਾਜਿਦ ਵਾਗਲੇ ਤੋਂ ਹੋਰ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਨਵਰੀ 'ਚ ਦਾਊਦ ਦੀ ਭੈਣ ਹਸੀਨਾ ਪਾਰਕਰ ਦੇ ਬੇਟੇ ਨੇ ਰਾਸ਼ਟਰੀ ਜਾਂਚ ਏਜੰਸੀ ਨੂੰ ਦੱਸਿਆ ਸੀ ਕਿ ਅੰਡਰਵਰਲਡ ਡਾਨ ਦੂਜੀ ਵਾਰ ਵਿਆਹ ਕਰਨ ਤੋਂ ਬਾਅਦ ਕਰਾਚੀ 'ਚ ਰਹਿੰਦਾ ਹੈ। ਐਨਆਈਏ ਨੇ ਦਾਊਦ ਇਬਰਾਹਿਮ ਦੇ ਖਿਲਾਫ ਆਪਣੀ ਚਾਰਜਸ਼ੀਟ ਵਿੱਚ ਇਹ ਵੀ ਸੁਝਾਅ ਦਿੱਤਾ ਹੈ ਕਿ ਉਹ ਅਤੇ ਉਸਦੇ ਪ੍ਰਮੁੱਖ ਸਾਥੀ ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੂੰ ਕੰਟਰੋਲ ਕਰਦੇ ਹਨ।

ਇਹ ਵੀ ਪੜ੍ਹੋ

Tags :