ਮੇਖ
ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।
ਬ੍ਰਿਖ
ਸਮਾਂ, ਨੁਕਸਾਨ, ਪ੍ਰੇਸ਼ਾਨੀ ਅਤੇ ਧਨ ਹਾਨੀ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਅਤੇ ਬੇ-ਧਿਆਨੀ ਨਾਲ ਨਾ ਕਰਨਾ ਸਹੀ ਰਹੇਗਾ।
ਮਿਥੁਨ
ਮਿੱਟੀ-ਰੇਤਾ, ਬਜਰੀ, ਕਰੈਸ਼ਰ, ਕੰਸਟ੍ਰੱਕਸ਼ਨ ਮਟੀਰੀਅਲ, ਟਿੰਬਰ, ਪਲਾਈ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕਰਕ
ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਪੱਖ ਮਜ਼ਬੂਤ, ਵੱਡੇ ਲੋਕ ਆਪ ਦੀ ਗੱਲ, ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ, ਹਮਦਰਦੀ ਵੀ ਰੱਖਣਗੇ।
ਸਿੰਘ
ਧਾਰਮਿਕ ਕੰਮਾਂ ’ਚ ਰੁਚੀ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ
ਸਿਤਾਰਾ ਸਿਹਤ ਨੂੰ ਵਿਗਾੜਨ ਅਤੇ ਆਪ ਨੂੰ ਕਿਸੇ ਝਮੇਲੇ ’ਚ ਉਲਝਾਉਣ ਵਾਲਾ, ਇਸ ਲਈ ਆਪ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣਾ ਹੋਵੇਗਾ।
ਤੁਲਾ
ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ ਪਰ ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ।
ਬ੍ਰਿਸ਼ਚਕ
ਸ਼ਤਰੂ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ।
ਧਨ
ਸੰਤਾਨ ਦਾ ਰੁਖ ਪਾਜ਼ੇਟਿਵ, ਸੁਪੋਰਟਿਵ ਅਤੇ ਸਹਿਯੋਗੀ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਸ਼ੁੱਭ ਕੰਮਾਂ ’ਚ ਧਿਆਨ।
ਮਕਰ
ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਘਟੀਆ ਸਾਥੀਆਂ ਤੋਂ ਫਾਸਲਾ ਰੱਖੋ।
ਕੁੰਭ
ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮੀਨ
ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
View More Web Stories