ਅੱਜ ਦਾ ਰਾਸ਼ੀਫਲ


2023/11/26 12:25:06 IST

ਮੇਖ

    ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮਿੰਗ-ਪਲਾਨਿੰਗ ਕੁਝ ਅੱਗੇ ਵਧੇਗੀ, ਮਨ ’ਚ ਸਫਰ ਦੀ ਚਾਹਤ ਰਹੇਗੀ।

ਬ੍ਰਿਖ

    ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਹਰ ਮੋਰਚੇ ’ਤੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।

ਮਿਥੁਨ

    ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।

ਕਰਕ

    ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ

    ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਕੰਨਿਆ

    ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਸਫਰ ’ਚ ਵੀ ਆਪਣੇ ਸਾਮਾਨ ਦਾ ਵੀ ਧਿਆਨ ਰੱਖਣਾ ਜ਼ਰੂਰੀ, ਨੁਕਸਾਨ ਅਤੇ ਧਨ ਹਾਨੀ ਦਾ ਡਰ।

ਤੁਲਾ

    ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਬਣਿਆ ਰਹੇਗਾ।

ਬ੍ਰਿਸ਼ਚਕ

    ਜਿਹੜੇ ਲੋਕਾਂ ਨੂੰ ਤੁਸੀਂ ਕਦੀ ਪ੍ਰੇਸ਼ਾਨ ਨਾ ਕੀਤਾ ਹੋਵੇਗਾ, ਉਹ ਵੀ ਆਪ ਦਾ ਵਿਰੋਧ ਕਰਦੇ ਹੋਏ ਨਜ਼ਰ ਆਉਣਗੇ, ਸਫਰ ਨੁਕਸਾਨ ਪ੍ਰੇਸ਼ਾਨੀ ਵਾਲਾ।

ਧਨੂੰ

    ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।

ਮਕਰ

    ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ

    ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਬਹੁਤ ਐਕਟਿਵ ਰਹੋਗੇ।

ਮੀਨ

    ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।

View More Web Stories