ਮੇਖ
ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਟੂਰਿੰਗ ਵੀ ਸਹੀ ਰਹੇਗੀ।
ਬ੍ਰਿਖ
ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਕੰਮਕਾਜੀ ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦਾ ਕੰਟਰੋਲ ਵਧੇਗਾ, ਟੂਰਿੰਗ ਫਰੂਟਫੁਲ ਰਹੇਗੀ।
ਮਿਥੁਨ
ਖਰਚਿਆਂ ਦਾ ਜ਼ੋਰ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਡਰ, ਮਨ ਵੀ ਪ੍ਰੇਸ਼ਾਨ ਰਹੇਗਾ।
ਕਰਕ
ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਸਿੰਘ
ਕਿਸੇ ਅਫਸਰ ਦੇ ਨਰਮ ਅਤੇ ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਪ੍ਰਾਬਲਮ ਹੱਲ ਹੋ ਸਕਦੀ ਹੈ।
ਕੰਨਿਆ
ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ
ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿ ਸਕਦੀ ਹੈ, ਲਿਖਣ-ਪੜ੍ਹਨ ਦਾ ਕੰਮ ਸੋਚ ਵਿਚਾਰ ਕੇ ਕਰਨਾ ਚਾਹੀਦਾ ਹੈ।
ਬ੍ਰਿਸ਼ਚਕ
ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਮਨ ’ਚ ਸਫਰ ਦੀ ਚਾਹਤ ਰਹੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਧੰਨੂ
ਵਧਦੇ ਵੈਰ ਵਿਰੋਧ ਕਰ ਕੇ ਮਨ ਟੈਂਸ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਮਨ ਘਬਰਾਹਟ ਮਹਿਸੂਸ ਕਰੇਗਾ।
ਮਕਰ
ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ।
ਕੁੰਭ
ਜਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਅਤੇ ਯਤਨ ਸਿਰੇ ਚੜ੍ਹਣਗੇ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਮੀਨ
ਆਪ ਪੂਰੀ ਹਿੰਮਤ, ਉਤਸ਼ਾਹ, ਜੋਸ਼ ਅਤੇ ਸਰਗਰਮੀ ਨਾਲ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਯਤਨ-ਸ਼ੀਲ ਰਹੋਗੇ।
View More Web Stories