ਅੱਜ ਦਾ ਰਾਸ਼ੀਫਲ


2023/12/26 11:39:50 IST

ਮੇਖ

    ਕਿਸੇ ਮਿੱਤਰ ਕਰਕੇ, ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਬ੍ਰਿਖ

    ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ

    ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਕਰਕ

    ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।

ਸਿੰਘ

    ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ ਪਰ ਸਿਹਤ ਕੁਝ ਨਾ ਕੁਝ ਵਿਗਾੜ ਰਹਿਣ ਦਾ ਡਰ।

ਕੰਨਿਆ

    ਯਤਨ ਕਰਨ ’ਤੇ ਕਿਸੇ ਰਾਜਕੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਤੁਲਾ

    ਸਿਹਤ ਪਹਿਲਾਂ ਨਾਲੋਂ ਬੈਟਰ ਰਹੇਗੀ, ਧਾਰਮਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਬਿਹਤਰ ਬਣੇਗਾ।

ਬ੍ਰਿਸ਼ਚਕ

    ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਲਿਮਿਟ ’ਚ ਕਰਨਾ ਚਾਹੀਦਾ ਹੈ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ।

ਧੰਨੂ

    ਧੰਨੂ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।

ਮਕਰ

    ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ।

ਕੁੰਭ

    ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ।

ਮੀਨ

    ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਕਮਜ਼ੋਰ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

View More Web Stories