ਅੱਜ ਦਾ ਰਾਸ਼ੀਫਲ


2023/12/27 10:34:15 IST

ਮੇਖ

    ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਬ੍ਰਿਖ

    ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ ਪਰ ਡਿੱਗਣ- ਫਿਸਲਣ ਦਾ ਡਰ।

ਮਿਥੁਨ

    ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਲਿਮਿਟ ’ਚ ਕਰਨਾ ਸਹੀ ਰਹੇਗਾ।

ਕਰਕ

    ਸਿਤਾਰਾ ਉਲਝਣਾਂ,ਝਗੜਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਜ਼ਰੂਰੀ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ, ਸਫਰ ਨਾ ਕਰੋ।

ਸਿੰਘ

    ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ

    ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਨਰਮ ਰੁਖ ਕਰ ਕੇ ਆਪ ਦੀ ਕੋਈ ਰੁਕਾਵਟ-ਮੁਸ਼ਕਲ ਹਟੇਗੀ।

ਤੁਲਾ

    ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਮਦਦਗਾਰ ਹੋਵੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ

    ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਧੰਨੂ

    ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ, ਫੈਮਿਲੀ ਦੇ ਮਾਮਲੇ ’ਚ ਦੋਵੇਂ ਪਤੀ-ਪਤਨੀ ਦੀ ਪੈਠ ਬਣੀ ਰਹੇਗੀ।

ਮਕਰ

    ਨੁਕਸਾਨ ਦਾ ਡਰ, ਲੈਣ-ਦੇਣ ਦੇ ਕੰਮਾਂ ’ਚ ਸੁਚੇਤ ਰਹਿਣਾ ਚਾਹੀਦਾ ਹੈ, ਆਪ ਕੋਈ ਵੀ ਕੰਮ ਪੂਰੇ ਉਤਸ਼ਾਹ ਨਾਲ ਨਾ ਕਰ ਸਕੋਗੇ।

ਕੁੰਭ

    ਸੰਤਾਨ ਦਾ ਸਾਥ, ਸੁਪੋਰਟ ਅਤੇ ਮਦਦ ਮਿਲੇਗੀ, ਉਸ ਦੀ ਮਦਦ ਨਾਲ ਆਪ ਕਿਸੇ ਸਮੱਸਿਆ ਨੂੰ ਸੁਲਝਾ ਸਕਦੇ ਹੋ।

ਮੀਨ

    ਕੋਰਟ-ਕਚਹਿਰੀ ਦੇ ਕੰਮਾਂ ਨੂੰ ਅਨਮੰਨੇ ਮਨ ਨਾਲ ਅਟੈਂਡ ਨਾ ਕਰੋ, ਕਿਉਂਕਿ ਸਿਤਾਰਾ ਕੰਮਾਂ ਨੂੰ ਲਟਕਾਉਣ, ਉਲਝਾਉਣ ਵਾਲਾ ਹੈ, ਇਸ ਲਈ ਅਹਿਤਿਆਤ ਰੱਖੋ।

View More Web Stories