ਦਿਲ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ 6 ਚੀਜ਼ਾਂ ਦਾ ਕਰੋ ਸੇਵਨ
ਡਾਈਟ 'ਚ ਕਰੋ ਸ਼ਾਮਲ
ਦਿਲ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਆਪਣੀ ਡਾਈਟ ਚ ਸ਼ਾਮਲ ਕਰੋ ਇਹ 6 ਚੀਜ਼ਾਂ।
ਗ੍ਰੀਨ ਟੀ
ਗ੍ਰੀਨ ਟੀ ਵਿੱਚ ਪੌਲੀਫੇਨੌਲ ਅਤੇ ਕੈਟੇਚਿਨ ਹੁੰਦੇ ਹਨ। ਇਸ ਲਈ ਦਿਲ ਦੇ ਰੋਗੀਆਂ ਨੂੰ ਇਸ ਨੂੰ ਰੋਜ਼ਾਨਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
ਅਖਰੋਟ
ਅਖਰੋਟ ਚ ਮੋਨੋਅਨਸੈਚੁਰੇਟਿਡ ਫੈਟ ਅਤੇ ਓਮੇਗਾ-3 ਫੈਟੀ ਐਸਿਡ ਹੁੰਦੇ ਹਨ, ਜੋ ਦਿਲ ਨੂੰ ਸਿਹਤਮੰਦ ਰੱਖਣ ਚ ਮਦਦ ਕਰਦੇ ਹਨ।
ਮੱਛੀ
ਮੱਛੀ ਚ ਓਮੇਗਾ-3 ਫੈਟੀ ਐਸਿਡ ਭਰਪੂਰ ਮਾਤਰਾ ਚ ਪਾਇਆ ਜਾਂਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ ਚ ਕਾਫੀ ਮਦਦ ਕਰਦਾ ਹੈ।
ਸਟ੍ਰਾਬੇਰੀ
ਸਟ੍ਰਾਬੇਰੀ, ਬਲੂਬੇਰੀ ਅਤੇ ਬਲੈਕਬੇਰੀ ਵਿੱਚ ਐਂਥੋਸਾਇਨਿਨ ਨਾਮਕ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਦਿਲ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਡਾਰਕ ਚਾਕਲੇਟ
ਡਾਰਕ ਚਾਕਲੇਟ ਵਿੱਚ ਫਲੇਵੋਨੋਇਡਸ ਵਰਗੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦੇ ਹਨ।
ਹਰੀਆਂ ਪੱਤੇਦਾਰ ਸਬਜ਼ੀਆਂ
ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਆਇਰਨ, ਕੈਲਸ਼ੀਅਮ, ਫਾਈਬਰ, ਵਿਟਾਮਿਨ ਸੀ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਦਿਲ ਦੇ ਰੋਗਾਂ ਨੂੰ ਘੱਟ ਕਰਦੇ ਹਨ।
View More Web Stories