ਸਵੇਰੇ ਕੋਸੇ ਪਾਣੀ 'ਚ ਘਿਓ ਮਿਲਾ ਕੇ ਪੀਓ, ਹੋਣਗੇ ਇਹ 6 ਫਾਇਦੇ


2023/12/07 21:12:39 IST

ਸਰਦੀਆਂ ਵਿੱਚ ਫਾਇਦੇਮੰਦ

    ਸਰਦੀਆਂ ਵਿੱਚ ਘਿਓ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਪਾਏ ਜਾਂਦੇ ਹਨ। ਅਸੀਂ ਇਸਨੂੰ ਕਈ ਤਰ੍ਹਾਂ ਦੇ ਪਕਵਾਨਾਂ ਵਿੱਚ ਵੀ ਵਰਤਦੇ ਹਾਂ। ਪਰ ਕੋਸੇ ਪਾਣੀ ਚ ਘਿਓ ਮਿਲਾ ਕੇ ਪੀਣ ਦੇ ਵੀ ਕਈ ਫਾਇਦੇ ਹੁੰਦੇ ਹਨ।

ਭਾਰ ਘਟਾਵੇ

    ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਘਿਓ ਦੇ ਨਾਲ ਕੋਸੇ ਪਾਣੀ ਦਾ ਸੇਵਨ ਕਰ ਸਕਦੇ ਹੋ। ਇਹ ਸਰੀਰ ਤੋਂ ਵਾਧੂ ਚਰਬੀ ਨੂੰ ਘੱਟ ਕਰਨ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਮਦਦ ਕਰਦਾ ਹੈ।

ਖੂਨ ਸੰਚਾਰ ਵਿਚ ਸੁਧਾਰ

    ਕੋਸੇ ਪਾਣੀ ਵਿਚ ਘਿਓ ਮਿਲਾ ਕੇ ਪੀਣ ਨਾਲ ਖੂਨ ਸੰਚਾਰ ਵਿਚ ਸੁਧਾਰ ਹੁੰਦਾ ਹੈ। ਜਿਸ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

ਇਮਿਊਨਿਟੀ ਵਧਾਵੇ

    ਰੋਜ਼ਾਨਾ ਸਵੇਰੇ ਕੋਸੇ ਪਾਣੀ ਚ ਘਿਓ ਮਿਲਾ ਕੇ ਪੀਣ ਨਾਲ ਇਮਿਊਨਿਟੀ ਵਧਣ ਚ ਮਦਦ ਮਿਲਦੀ ਹੈ। ਜਿਸ ਕਾਰਨ ਸਰੀਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਲੜਨ ਦੇ ਸਮਰੱਥ ਹੁੰਦਾ ਹੈ।

ਅੱਖਾਂ ਲਈ ਫਾਇਦੇਮੰਦ

    ਘਿਓ ਅਤੇ ਕੋਸੇ ਪਾਣੀ ਦਾ ਸੇਵਨ ਕਰਨ ਨਾਲ ਵੀ ਅੱਖਾਂ ਨੂੰ ਫਾਇਦਾ ਹੁੰਦਾ ਹੈ। ਕਿਉਂਕਿ ਇਸ ਵਿੱਚ ਮੌਜੂਦ ਵਿਟਾਮਿਨ ਈ ਅਤੇ ਵਿਟਾਮਿਨ ਏ ਅੱਖਾਂ ਲਈ ਚੰਗਾ ਮੰਨਿਆ ਜਾਂਦਾ ਹੈ।

ਚਮੜੀ ਲਈ ਫਾਇਦੇਮੰਦ

    ਘਿਓ ਨੂੰ ਗਰਮ ਪਾਣੀ ਚ ਮਿਲਾ ਕੇ ਪੀਣਾ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਘਿਓ ਚ ਮੌਜੂਦ ਵਿਟਾਮਿਨ ਅਤੇ ਪ੍ਰੋਟੀਨ ਚਮੜੀ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਦੂਰ ਰੱਖਦੇ ਹਨ।

ਹੱਡੀਆਂ ਕਰੇ ਮਜ਼ਬੂਤ ​​

    ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਲਈ ਘਿਓ ਅਤੇ ਗਰਮ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨਾ ਹੱਡੀਆਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਡਾਕਟਰ ਦੀ ਸਲਾਹ ਲਓ

    ਜੇਕਰ ਤੁਸੀਂ ਕਿਸੇ ਬੀਮਾਰੀ ਜਾਂ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੋਸੇ ਪਾਣੀ ਚ ਘਿਓ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

View More Web Stories