ਹੱਡੀਆਂ ਨੂੰ ਮਜ਼ਬੂਤ ​​ਰੱਖਣ ਲਈ ਖਾਓ ਇਹ Dry Fruits


2023/12/20 19:52:49 IST

ਭਰਪੂਰ ਕੈਲਸ਼ੀਅਮ

    ਸੁੱਕੇ ਮੇਵੇ ਕੈਲਸ਼ੀਅਮ ਦੇ ਚੰਗੇ ਸਰੋਤ ਹਨ। ਜਿਨ੍ਹਾਂ ਨੂੰ ਖਾਣ ਨਾਲ ਸਰੀਰ ਚ ਕੈਲਸ਼ੀਅਮ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਬਦਾਮ

    ਬਦਾਮ ਚ ਵਿਟਾਮਿਨ-ਈ ਅਤੇ ਹੈਲਦੀ ਫੈਟ ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਤੁਸੀਂ ਰੋਜ਼ਾਨਾ ਬਦਾਮ ਖਾਓਗੇ ਤਾਂ ਸਰੀਰ ਚ ਕੈਲਸ਼ੀਅਮ ਦੀ ਕਮੀ ਦੂਰ ਹੋ ਜਾਵੇਗੀ ਅਤੇ ਤੁਹਾਨੂੰ ਕਈ ਫਾਇਦੇ ਵੀ ਮਿਲਣਗੇ।

ਅੰਜੀਰ

    ਇਸ ਚ ਕੈਲਸ਼ੀਅਮ ਕਾਫੀ ਮਾਤਰਾ ਚ ਪਾਇਆ ਜਾਂਦਾ ਹੈ। ਫਾਈਬਰ ਵੀ ਭਰਪੂਰ ਹੁੰਦਾ ਹੈ। ਇਸਨੂੰ ਖਾਣ ਨਾਲ ਹੱਡੀਆਂ ਸਿਹਤਮੰਦ ਰਹਿੰਦੀਆਂ ਹਨ ਅਤੇ ਪਾਚਨ ਕਿਰਿਆ ਲਈ ਵੀ ਫਾਇਦੇਮੰਦ ਹੈ।

ਖਜੂਰ

    ਖਜੂਰ ਕਈ ਸਮੱਸਿਆਵਾਂ ਤੋਂ ਬਚਾਅ ਕਰਦੇ ਹਨ। ਸਵੇਰੇ ਜਾਂ ਸ਼ਾਮ ਨੂੰ ਸਿਹਤਮੰਦ ਸਨੈਕ ਵਜੋਂ ਖਜੂਰ ਖਾ ਸਕਦੇ ਹੋ।

ਪਿਸਤਾ

    ਇਸਨੂੰ ਖਾਣ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ। ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ। ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਅਖਰੋਟ

    ਇਸ ਵਿੱਚ ਕੈਲਸ਼ੀਅਮ ਦੀ ਮਾਤਰਾ ਹੋਰ ਸੁੱਕੇ ਮੇਵਿਆਂ ਦੇ ਮੁਕਾਬਲੇ ਘੱਟ ਹੁੰਦੀ ਹੈ। ਇਹ ਓਮੇਗਾ-3 ਫੈਟੀ ਐਸਿਡ ਅਤੇ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ਚ ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਅਖਰੋਟ ਨੂੰ ਵੀ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ।

View More Web Stories