ਬਗੈਰ ਦਵਾਈ ਦੇ ਹਾਈ ਬਲੱਡ ਪ੍ਰੈਸ਼ਨ ਨੂੰ ਕਰਨਾ ਹੈ ਕੰਟਰੋਲ ਤਾਂ ਕਰੋ ਇਹ ਕੰਮ


2024/03/27 12:57:24 IST

ਸਲੀਪ ਐਪਨੀਆ

    ਸਲੀਪ ਐਪਨੀਆ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਕਾਰਨ ਵੀ ਬਣਦਾ ਹੈ।

ਹਾਈ ਬਲੱਡ ਪ੍ਰੈਸ਼ਰ

    ਭਾਰ ਵਧਣ ਕਾਰਨ ਅਕਸਰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੀ ਸਮੱਸਿਆ ਆਉਂਦੀ ਹੈ। ਜ਼ਿਆਦਾ ਭਾਰ ਹੋਣ ਕਾਰਨ ਸੌਣ ਵੇਲੇ ਸਾਹ ਲੈਣ ਚ ਵੀ ਮੁਸ਼ਕਲ ਆ ਸਕਦੀ ਹੈ।

ਜੀਵਨਸ਼ੈਲੀ

    ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਲਗਾਤਾਰ ਹਾਈ ਰਹਿੰਦਾ ਹੈ ਤਾਂ ਤੁਹਾਨੂੰ ਤੁਰੰਤ ਅਲਰਟ ਮੋਡ ਚ ਆ ਜਾਣਾ ਚਾਹੀਦਾ ਹੈ। ਇਸ ਦੇ ਲਈ ਤੁਹਾਨੂੰ ਆਪਣੀ ਜੀਵਨਸ਼ੈਲੀ ਚ ਕੁਝ ਮਹੱਤਵਪੂਰਨ ਬਦਲਾਅ ਕਰਨੇ ਪੈਣਗੇ।

ਭਾਰ ਨੂੰ ਕੰਟਰੋਲ 'ਚ ਰੱਖੋ

    ਭਾਰ ਵਧਣ ਕਾਰਨ ਅਕਸਰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੀ ਸਮੱਸਿਆ ਆਉਂਦੀ ਹੈ। ਆਮ ਤੌਰ ਤੇ ਹਾਈ ਬਲੱਡ ਪ੍ਰੈਸ਼ਰ ਨੂੰ ਲਗਪਗ 1 ਮਿਲੀਮੀਟਰ Hg ਪ੍ਰਤੀ ਕਿਲੋਗ੍ਰਾਮ ਭਾਰ ਘਟਾਇਆ ਜਾ ਸਕਦਾ ਹੈ।

40 ਮਿੰਟਾਂ ਲਈ ਨਿਯਮਿਤ ਤੌਰ 'ਤੇ ਕਰੋ ਕਸਰਤ

    ਰੋਜ਼ਾਨਾ ਕਸਰਤ ਕਰਨ ਨਾਲ ਵੀ ਹਾਈ ਬੀਪੀ ਨੂੰ ਘਟਾਇਆ ਜਾ ਸਕਦਾ ਹੈ। ਹਰ ਰੋਜ਼ ਘੱਟੋ-ਘੱਟ 40 ਮਿੰਟ ਕਸਰਤ ਕਰਨੀ ਚਾਹੀਦੀ ਹੈ।

ਸਿਹਤਮੰਦ ਖੁਰਾਕ ਖਾਓ

    ਸਾਬਤ ਅਨਾਜ, ਫਲ, ਸਬਜ਼ੀਆਂ ਤੇ ਘੱਟ ਚਰਬੀ ਵਾਲੇ ਡੇਅਰੀ ਉਤਪਾਦਾਂ ਤੇ ਸੈਚੁਰੇਟਿਡ ਫੈਟ ਤੇ ਕੋਲੈਸਟ੍ਰੋਲ ਦੀ ਘੱਟ ਮਾਤਰਾ ਨਾਲ ਭਰਪੂਰ ਖੁਰਾਕ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਚ ਰਹਿੰਦਾ ਹੈ।

ਸ਼ਰਾਬ ਤੇ ਸਿਗਰਟਨੋਸ਼ੀ ਤੋਂ ਬਚੋ

    ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ ਤੇ ਸ਼ਰਾਬ ਅਤੇ ਸਿਗਰਟ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਸਿਗਰਟ ਪੀਣ ਨਾਲ ਬਲੱਡ ਪ੍ਰੈਸ਼ਰ ਵੀ ਵਧਦਾ ਹੈ।

ਰਾਤ ਨੂੰ ਚੰਗੀ ਨੀਂਦ ਲਓ

    ਨੀਂਦ ਦੀ ਮਾੜੀ ਗੁਣਵੱਤਾ, ਜਿਵੇਂ ਕਿ ਕਈ ਹਫ਼ਤਿਆਂ ਲਈ ਹਰ ਰਾਤ ਛੇ ਘੰਟੇ ਤੋਂ ਘੱਟ ਨੀਂਦ ਲੈਣਾ ਵੀ ਹਾਈ ਬਲੱਡ ਪ੍ਰੈਸ਼ਰ ਦਾ ਕਾਰਨ ਬਣ ਸਕਦਾ ਹੈ। ਹਰ ਰੋਜ਼ ਘੱਟ ਤੋਂ ਘੱਟ 8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ। ਬਹੁਤ ਸਾਰਾ ਪਾਣੀ ਪੀਣਾ ਚਾਹੀਦਾ ਹੈ ਅਤੇ ਤਣਾਅ ਤੋਂ ਬਚਣਾ ਚਾਹੀਦਾ ਹੈ।

View More Web Stories