ਸਰਦੀਆਂ 'ਚ ਠੰਡੇ ਪਾਣੀ ਨਾਲ ਨਹਾਉਣ ਦੇ ਫਾਇਦੇ ਜਾਣੋ
ਵੱਖ ਵੱਖ ਵਿਚਾਰ
ਕਈ ਲੋਕਾਂ ਦਾ ਮੰਨਣਾ ਹੈ ਕਿ ਸਰਦੀਆਂ ਵਿੱਚ ਠੰਢੇ ਪਾਣੀ ਨਾਲ ਨਹਾਉਣਾ ਸਿਹਤ ਲਈ ਹਾਨੀਕਾਰਕ ਹੈ। ਹਾਲਾਂਕਿ ਸਿਹਤ ਮਾਹਿਰਾਂ ਅਨੁਸਾਰ ਸਰਦੀਆਂ ਵਿੱਚ ਠੰਢੇ ਪਾਣੀ ਨਾਲ ਨਹਾਉਣਾ ਪੂਰੀ ਤਰ੍ਹਾਂ ਆਮ ਗੱਲ ਹੈ।
ਖੂਨ ਸੰਚਾਰ
ਇਸ ਨਾਲ ਨਾ ਸਿਰਫ ਮਾਸਪੇਸ਼ੀਆਂ ਦੇ ਤਣਾਅ ਤੋਂ ਰਾਹਤ ਮਿਲਦੀ ਹੈ, ਬਲਕਿ ਖੂਨ ਸੰਚਾਰ ਨੂੰ ਵੀ ਵਧਾਉਂਦਾ ਹੈ ਅਤੇ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਬਣਾਉਂਦਾ ਹੈ। ਆਓ ਜਾਣਦੇ ਹਾਂ ਇਸ ਦੇ ਕੁਝ ਹੋਰ ਫਾਇਦੇ-
ਇਮਿਊਨਿਟੀ ਵਧਾਉਣ 'ਚ ਮਦਦਗਾਰ
ਠੰਢੇ ਪਾਣੀ ਨਾਲ ਇਸ਼ਨਾਨ ਕਰਦੇ ਹੋ ਤਾਂ ਸਰੀਰ ਵਿੱਚ ਚਿੱਟੇ ਖੂਨ ਦੇ ਸੈੱਲਾਂ ਦੀ ਗਿਣਤੀ ਵਧਦੀ ਹੈ ਅਤੇ ਮੈਟਾਬੋਲਿਜ਼ਮ ਰੇਟ ਵੀ ਵਧਦਾ ਹੈ। ਜੋ ਇਮਿਊਨਿਟੀ ਨੂੰ ਮਜ਼ਬੂਤ ਕਰਦੇ ਹਨ।
ਤਣਾਅ
ਠੰਢੇ ਪਾਣੀ ਨਾਲ ਨਹਾਉਣ ਨਾਲ ਸਾਡੀ ਮਾਨਸਿਕ ਸਿਹਤ ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ ਅਤੇ ਵਿਅਕਤੀ ਦਾ ਮੂਡ ਬਿਹਤਰ ਹੁੰਦਾ ਹੈ। ਇਸ ਤਰ੍ਹਾਂ ਠੰਢੇ ਪਾਣੀ ਨਾਲ ਨਹਾਉਣ ਨਾਲ ਤੁਸੀਂ ਜ਼ਿਆਦਾ ਆਰਾਮ ਮਹਿਸੂਸ ਕਰੋਗੇ।
ਚਮੜੀ
ਸਰਦੀਆਂ ਵਿੱਚ ਗਰਮ ਪਾਣੀ ਨਾਲ ਨਹਾਉਂਦੇ ਹੋ ਤਾਂ ਇਹ ਤੁਹਾਡੀ ਚਮੜੀ ਨੂੰ ਖੁਸ਼ਕ ਬਣਾਉਂਦਾ ਹੈ ਅਤੇ ਚਮੜੀ ਵਿਚ ਜਲਣ ਅਤੇ ਧੱਫੜ ਹੋ ਸਕਦੇ ਹਨ।
ਵਾਲਾਂ ਲਈ ਫਾਇਦੇਮੰਦ
ਗਰਮ ਪਾਣੀ ਨਾਲ ਵਾਲਾਂ ਚ ਡੈਂਡਰਫ ਦੀ ਸਮੱਸਿਆ ਹੋ ਸਕਦੀ ਹੈ। ਜੇਕਰ ਤੁਸੀਂ ਠੰਡੇ ਪਾਣੀ ਨਾਲ ਇਸ਼ਨਾਨ ਕਰਦੇ ਹੋ ਤਾਂ ਵਾਲਾਂ ਲਈ ਵੀ ਫਾਇਦੇਮੰਦ ਹੁੰਦਾ ਹੈ।
View More Web Stories