ਗੁਣਾਂ ਦੇ ਨਾਲ ਭਰਪੂਰ ਹੈ ਅਨਾਰ,ਫਾਇਦੇ ਜਾਣ ਕੇ ਹੋ ਜਾਉਗੇ ਹੈਰਾਨ
ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੂਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਮੋਟਾਪਾ
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ।
ਕੈਂਸਰ ਤੋਂ ਬਚਾਅ
ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀਐਸਏ ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ।
ਜੋੜਾਂ ਦੇ ਦਰਦ ਤੋਂ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ
ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
ਖ਼ੂਨ ਦੇ ਥੱਕੇ ਬਣਨਾ
ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।
ਐਂਟੀ-ਏਜਿੰਗ ਗੁਣ
ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।
ਗਰਭ ਅਵਸਥਾ ਵਿਚ ਫ਼ਾਇਦੇਮੰਦ
ਇਸ ਵਿਚ ਵਿਟਾਮਿਨ, ਮਿਨਰਲਜ਼ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ਵਿਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ।
View More Web Stories