ਅਮਰੂਦ ਦੀਆਂ ਪੱਤੀਆਂ ਨੂੰ ਪੀਸ ਕੇ ਪੀਣ ਨਾਲ ਠੀਕ ਹੋ ਸਕਦੇ ਹਨ ਇਹ ਰੋਗ
ਚਿਕਿਤਸਕ ਗੁਣਾਂ ਨਾਲ ਭਰਪੂਰ
ਅਮਰੂਦ ਦੇ ਪੱਤਿਆਂ ਵਿੱਚ ਵਿਟਾਮਿਨ ਸੀ ਦੀਆਂ ਕਈ ਕਿਸਮਾਂ ਦੇ ਗੁਣ ਪਾਏ ਜਾਂਦੇ ਹਨ ਜਿਨ੍ਹਾਂ ਵਿੱਚ ਐਂਟੀਬੈਕਟੀਰੀਅਲ, ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਸ਼ਾਮਲ ਹਨ। ਖਾਲੀ ਪੇਟ ਇਨ੍ਹਾਂ ਪੱਤਿਆਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਖੂਨ ਦੀ ਅਸ਼ੁੱਧੀ
ਅਮਰੂਦ ਦੇ ਪੱਤਿਆਂ ਵਿੱਚ ਖੂਨ ਨੂੰ ਸ਼ੁੱਧ ਕਰਨ ਅਤੇ ਡੀਟੌਕਸਫਾਈ ਕਰਨ ਵਾਲੇ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਖੂਨ ਚੋਂ ਅਸ਼ੁੱਧੀਆਂ ਦੂਰ ਹੁੰਦੀਆਂ ਹਨ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਸਰੀਰ ਚ ਮੌਜੂਦ ਕਈ ਤਰ੍ਹਾਂ ਦੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ।
ਸ਼ੂਗਰ
ਅਮਰੂਦ ਦੇ ਪੱਤੇ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਨੂੰ ਪਾਣੀ ਵਿਚ ਉਬਾਲ ਕੇ ਰੋਜ਼ਾਨਾ ਪੀਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ |
ਪਾਚਨ ਕਿਰਿਆ
ਜੇਕਰ ਤੁਹਾਡਾ ਪਾਚਨ ਕਿਰਿਆ ਖਰਾਬ ਹੈ ਜਾਂ ਤੁਹਾਨੂੰ ਪੇਟ ਫੁੱਲਣਾ, ਦਸਤ ਜਾਂ ਕਬਜ਼ ਦੀ ਸਮੱਸਿਆ ਹੈ ਤਾਂ ਤੁਹਾਨੂੰ ਅਮਰੂਦ ਦੇ ਪੱਤਿਆਂ ਨੂੰ ਪਾਣੀ ਚ ਉਬਾਲ ਕੇ ਰੋਜ਼ਾਨਾ ਪੀਣਾ ਚਾਹੀਦਾ ਹੈ। ਇਸ ਨਾਲ ਪਾਚਨ ਕਿਰਿਆ ਚ ਸੁਧਾਰ ਹੁੰਦਾ ਹੈ।
ਭਾਰ
ਜੇਕਰ ਤੁਹਾਡਾ ਭਾਰ ਬਹੁਤ ਵੱਧ ਗਿਆ ਹੈ ਤਾਂ ਅਮਰੂਦ ਦੀਆਂ ਪੱਤੀਆਂ ਨੂੰ ਪਾਣੀ ਵਿੱਚ ਉਬਾਲ ਕੇ ਪੀਓ। ਇਸ ਨਾਲ ਮੈਟਾਬੋਲਿਜ਼ਮ ਵਧਦਾ ਹੈ ਅਤੇ ਕੈਲੋਰੀ ਬਰਨ ਹੁੰਦੀ ਹੈ।
ਪਲੇਟਲੈਟਸ
ਜੇਕਰ ਕੋਈ ਅਨੀਮੀਆ ਤੋਂ ਪੀੜਤ ਹੈ ਤਾਂ ਉਸ ਨੂੰ ਅਮਰੂਦ ਦੀਆਂ ਪੱਤੀਆਂ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਚ ਆਕਸੀਜਨ ਦਾ ਸੰਚਾਰ ਠੀਕ ਤਰ੍ਹਾਂ ਨਾਲ ਹੁੰਦਾ ਹੈ ਅਤੇ ਪਲੇਟਲੈਟਸ ਦੀ ਗਿਣਤੀ ਵੀ ਵਧਦੀ ਹੈ।
ਕੋਲੇਸਟ੍ਰੋਲ
ਅਮਰੂਦ ਦੇ ਪੱਤਿਆਂ ਦਾ ਸੇਵਨ ਦਿਲ ਦੀ ਸਿਹਤ ਦਾ ਧਿਆਨ ਰੱਖਣ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਚ ਮੌਜੂਦ ਖਰਾਬ ਕੋਲੈਸਟ੍ਰਾਲ ਖਤਮ ਹੁੰਦਾ ਹੈ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਰਾਹਤ ਮਿਲਦੀ ਹੈ।
View More Web Stories