ਵਿਟਾਮਿਨ ਈ ਦੀ ਕਮੀ ਸਰੀਰ ਨੂੰ ਬਣਾ ਸਕਦੀ ਹੈ ਕਮਜ਼ੋਰ
ਵਿਟਾਮਿਨ-ਈ
ਜੇਕਰ ਸਰੀਰ ਚ ਵਿਟਾਮਿਨ ਈ ਦੀ ਕਮੀ ਹੋ ਜਾਂਦੀ ਹੈ ਤਾਂ ਤੁਸੀਂ ਕਈ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ।
ਬਿਮਾਰੀਆਂ ਤੋਂ ਬਚਾਅ
ਵਿਟਾਮਿਨ-ਈ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿਟਾਮਿਨ ਦੀ ਕਮੀ ਸਿਹਤ ਦੇ ਨਾਲ-ਨਾਲ ਚਮੜੀ ਅਤੇ ਵਾਲਾਂ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।
ਵਿਟਾਮਿਨ ਈ ਦੀ ਕਮੀ ਦੇ ਲੱਛਣ
ਇਮਿਊਨ ਸਿਸਟਮ ਕਮਜ਼ੋਰ ਹੋ ਸਕਦਾ ਹੈ, ਮਾਸਪੇਸ਼ੀਆਂ ਕਮਜ਼ੋਰ ਹੋ ਸਕਦੀਆਂ ਹਨ। ਜਿਸ ਕਾਰਨ ਤੁਰਨ-ਫਿਰਨ, ਉੱਠਣ-ਬੈਠਣ ਚ ਸਮੱਸਿਆ ਹੋ ਸਕਦੀ ਹੈ। ਹੱਥ-ਪੈਰ ਸੁੰਨ ਹੋ ਸਕਦੇ ਹਨ।
ਇਹ ਚੀਜ਼ਾਂ ਖਾਓ
ਵਿਟਾਮਿਨ-ਈ ਦੀ ਕਮੀ ਨੂੰ ਦੂਰ ਕਰਨ ਲਈ ਇਨ੍ਹਾਂ ਭੋਜਨਾਂ ਨੂੰ ਆਪਣੀ ਡਾਈਟ ਚ ਸ਼ਾਮਲ ਕਰੋ।
ਬਦਾਮ
ਬਦਾਮ ਵਿੱਚ ਵਿਟਾਮਿਨ ਈ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ।
ਪਾਲਕ
ਪਾਲਕ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਚ ਵਿਟਾਮਿਨ-ਈ ਵੀ ਪਾਇਆ ਜਾਂਦਾ ਹੈ। ਇਸ ਵਿਟਾਮਿਨ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਪਾਲਕ ਦਾ ਸੇਵਨ ਕਰ ਸਕਦੇ ਹੋ।
ਐਵੋਕਾਡੋ
ਐਵੋਕਾਡੋ ਚ ਵਿਟਾਮਿਨ ਈ ਜ਼ਿਆਦਾ ਮਾਤਰਾ ਚ ਪਾਇਆ ਜਾਂਦਾ ਹੈ। ਸਰੀਰ ਵਿੱਚ ਇਸ ਵਿਟਾਮਿਨ ਦੀ ਕਮੀ ਨੂੰ ਦੂਰ ਕਰਨ ਲਈ ਐਵੋਕਾਡੋ ਨੂੰ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਸੂਰਜਮੁਖੀ ਦੇ ਬੀਜ
ਸੂਰਜਮੁਖੀ ਦੇ ਬੀਜਾਂ ਵਿੱਚ ਵਿਟਾਮਿਨ ਈ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਵਿਟਾਮਿਨ ਈ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ।
View More Web Stories