ਆਈਪੀਐਲ ਦੇ ਸਭ ਤੋਂ ਮਹਿੰਗੇ ਖਿਡਾਰੀ


2023/12/19 17:48:13 IST

Mitchell Starc

    ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਆਈਪੀਐਲ ਨਿਲਾਮੀ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਉਨ੍ਹਾਂ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ ਰੁਪਏ ਵਿੱਚ ਖਰੀਦਿਆ ਹੈ।

Pat Cummins

    ਆਸਟਰੇਲੀਆ ਦੇ ਵਿਸ਼ਵ ਕੱਪ ਜੇਤੂ ਕਪਤਾਨ ਪੈਟ ਕਮਿੰਸ ਨੂੰ ਸਨਰਾਈਜ਼ਰਜ਼ ਹੈਦਰਾਬਾਦ ਨੇ 20.50 ਕਰੋੜ ਰੁਪਏ ਵਿੱਚ ਖਰੀਦਿਆ। ਕਮਿੰਸ ਦੀ ਬੇਸ ਕੀਮਤ 2 ਕਰੋੜ ਰੁਪਏ ਸੀ।

Daryl Mitchell

    ਨਿਊਜ਼ੀਲੈਂਡ ਦੇ ਡੇਰਿਲ ਮਿਸ਼ੇਲ ਨੂੰ ਚੇਨਈ ਸੁਪਰ ਕਿੰਗਜ਼ ਨੇ 14 ਕਰੋੜ ਰੁਪਏ ਚ ਖਰੀਦਿਆ ਹੈ। ਉਸ ਦੀ ਮੂਲ ਕੀਮਤ 1 ਕਰੋੜ ਰੁਪਏ ਸੀ।

Harshal Patel

    ਭਾਰਤ ਦੇ ਹਰਸ਼ਲ ਪਟੇਲ ਨੂੰ ਪੰਜਾਬ ਕਿੰਗਜ਼ ਨੇ 11.75 ਕਰੋੜ ਰੁਪਏ ਵਿੱਚ ਖਰੀਦਿਆ ਹੈ। ਉਸ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ।

Alzari Joseph

    ਵੈਸਟਇੰਡੀਜ਼ ਦੇ ਤੇਜ਼ ਗੇਂਦਬਾਜ਼ ਅਲਜ਼ਾਰੀ ਜੋਸੇਫ ਦੀ ਬੇਸ ਪ੍ਰਾਈਸ 1 ਕਰੋੜ ਰੁਪਏ ਸੀ। ਉਸ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 11.50 ਕਰੋੜ ਰੁਪਏ ਚ ਖਰੀਦਿਆ।

Rowman Powell

    ਵੈਸਟਇੰਡੀਜ਼ ਦੇ ਰੋਵਮੈਨ ਪਾਵੇਲ ਦੀ ਮੂਲ ਕੀਮਤ 1 ਕਰੋੜ ਰੁਪਏ ਸੀ। ਉਸ ਨੂੰ ਰਾਜਸਥਾਨ ਰਾਇਲਸ ਨੇ 7.40 ਕਰੋੜ ਰੁਪਏ ਵਿੱਚ ਖਰੀਦਿਆ।

Travis Head

    ਆਸਟ੍ਰੇਲੀਆ ਦੇ ਟ੍ਰੈਵਿਸ ਹੈੱਡ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ। ਉਨ੍ਹਾਂ ਨੂੰ ਸਨਰਾਈਜ਼ਰਸ ਹੈਦਰਾਬਾਦ ਨੇ 6.80 ਕਰੋੜ ਰੁਪਏ ਚ ਖਰੀਦਿਆ।

Shivam Mavi

    ਭਾਰਤੀ ਤੇਜ਼ ਗੇਂਦਬਾਜ਼ ਸ਼ਿਵਮ ਮਾਵੀ ਨੂੰ ਲਖਨਊ ਸੁਪਰ ਜਾਇੰਟਸ ਨੇ 6.40 ਕਰੋੜ ਰੁਪਏ ਵਿੱਚ ਖਰੀਦਿਆ। ਉਸ ਦੀ ਮੂਲ ਕੀਮਤ 50 ਲੱਖ ਰੁਪਏ ਸੀ।

Umesh Yadav

    ਗੁਜਰਾਤ ਟਾਈਟਨਸ ਨੇ ਉਮੇਸ਼ ਯਾਦਵ ਨੂੰ 5.80 ਕਰੋੜ ਰੁਪਏ ਵਿੱਚ ਖਰੀਦਿਆ। ਉਸ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ।

Gerald Coetzee

    ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਗੇਰਾਲਡ ਕੋਏਟਜ਼ੀ ਨੂੰ ਮੁੰਬਈ ਇੰਡੀਅਨਜ਼ ਨੇ 5 ਕਰੋੜ ਰੁਪਏ ਚ ਖਰੀਦਿਆ ਹੈ। ਉਸ ਦੀ ਬੇਸ ਪ੍ਰਾਈਸ 2 ਕਰੋੜ ਰੁਪਏ ਸੀ।

View More Web Stories